ਅੱਤਵਾਦ ਖਿਲਾਫ ਇਕਜੁੱਟ ਹੋਵੇ ਪੂਰਾ ਦੇਸ਼ - ਸ. ਬੇਦੀ
ਰਾਸ਼ਟਰੀ ਸ੍ਵਯੰਸੇਵਕ ਸੰਘ ਨੇ ਅੰਮ੍ਰਿਤਸਰ ਸਾਹਿਬ ਵਿਖੇ ਨਿਰੰਕਾਰੀ ਆਸ਼ਰਮ ਤੇ ਹੋਏ ਹਮਲੇ ਦੀ ਕੜੇ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਪੂਰੇ ਦੇਸ਼ ਨੂੰ ਅੱਤਵਾਦ ਦੇ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਪ੍ਰੈਸ ਦੇ ਨਾਂ ਜਾਰੀ ਬਿਆਨ ਵਿਚ ਆਰ.ਐਸ.ਐਸ. ਦੇ ਪੰਜਾਬ ਪ੍ਰਾਂਤ ਸੰਘਚਾਲਕ ਸ. ਬ੍ਰਿਜਭੂਸ਼ਣ ਸਿੰਘ ਬੇਦੀ ਨੇ ਕਿਹਾ ਕਿ ਅੱਜ ਜਦੋਂ ਸਾਰੀ ਦੁਨੀਆ ਸ਼ਾਂਤੀ ਅਤੇ ਵਿਸ਼ਵ ਭਾਈਚਾਰੇ ਦੇ ਪ੍ਰਤੀਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਯੰਤੀ ਵਰਸ਼ ਦੀ ਤਿਆਰੀ ਵਿਚ ਜੁਟਿਆ ਹੋਇਆ ਹੈ ਇਸ ਮੌਕੇ ਤੇ ਗੁਰੂਆਂ ਦੀ ਪਾਵਨ ਨਗਰੀ ਤੇ ਖੂਨ ਦੀ ਹੋਲੀ ਖੇਡ ਕੇ ਅੱਤਵਾਦੀਆਂ ਨੇ ਪੂਰੀ ਮਨੁੱਖਤਾ ਨੂੰ ਚੁਣੌਤੀ ਦਿੱਤੀ ਹੈ। ਸ.ਬੇਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਾਜ ਅੰਦਰ ਸੁਰੱਖਿਆ ਅਤੇ ਖੂਫੀਆ ਵਿਵਸਥਾ ਮਜਬੂਤ ਕੀਤੀ ਜਾਵੇ ਅਤੇ ਅੱਤਵਾਦੀਆਂ ਨੂੰ ਤੁਰੰਤ ਗਿਰਫਤਾਰ ਕਰਕੇ ਉਨ੍ਹਾਂ ਨੂੰ ਕੜੀ ਤੋਂ ਕੜੀ ਸਜਾ ਦਿਲਵਾਈ ਜਾਵੇ। ਸ. ਬੇਦੀ ਨੇ ਕਿਹਾ ਕਿ ਅੱਤਵਾਦ ਦੇ ਖਿਲਾਫ ਰਾਸ਼ਟਰੀ ਸ੍ਵਯੰਸੇਵਕ ਸੰਘ ਦੇਸ਼ ਅਤੇ ਸਰਕਾਰ ਦੇ ਨਾਲ ਚੱਟਾਨ ਦੀ ਤਰ੍ਹਾਂ ਖੜ੍ਹਾ ਹੈ ਅਤੇ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਸੰਘ ਨੇ ਇਸ ਘਟਨਾ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੇ ਦੁੱਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ ਅਤੇ ਜਖ਼ਮੀ ਹੋਏ ਲੋਕਾਂ ਦੇ ਛੇਤੀ ਹੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ।
No comments:
Post a Comment